Breaking News
Home / ਦੁਨੀਆ / ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਲੰਗਰ ਤਿਆਰ ਕਰਨ ਦੀ ਕੀਤੀ ਸੇਵਾ ਅਤੇ ਪ੍ਰਸ਼ਾਦਾ ਵੀ ਛਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐੱਚ.ਈ. ਨਾਦਿਰ ਪਟੇਲ ਸੋਮਵਾਰ ਨੂੰ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਨਾਲ ਸਨ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਪ੍ਰਸ਼ਾਦਾ ਛਕਿਆ ਤੇ ਲੰਗਰ ਤਿਆਰ ਕਰਨ ਦੀ ਸੇਵਾ ਵੀ ਕੀਤੀ। ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਉਨ੍ਹਾਂ ਨੇ ਸੁੰਦਰ ਰੁਮਾਲਾ ਭੇਟ ਕੀਤਾ। ਇਸ ਮਗਰੋਂ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨ ਕੀਤਾ। ਇਸ ਮੌਕੇ ਪਟੇਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਸਬੰਧ ਹਨ ਅਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੋਵੇਂ ਦੇਸ਼ ਖੇਤੀ ਅਤੇ ਵਿਦਿਅਕ ਖੇਤਰ ਵਿਚ ਇਕ-ਦੂਜੇ ਦੇ ਭਾਈਵਾਲ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਅੱਜ ਕੈਨੇਡਾ ਵਿਚ ਪੜ੍ਹਨ ਲਈ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਉਥੇ ਜਾ ਰਹੇ ਹਨ, ਉਥੇ ਕੈਨੇਡਾ ਦੇ ਪਾੜ੍ਹੇ ਵੀ ਵਿਦਿਆ ਪ੍ਰਾਪਤ ਕਰਨ ਲਈ ਭਾਰਤ ਆਉਂਦੇ ਹਨ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …