ਨਰਿੰਦਰ ਮੋਦੀ ਅਤੇ ਵਲਾਦੀਮੀਰ ਪੁਤਿਨ ਜੱਫੀ ਪਾ ਕੇ ਮਿਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਰੂਸ ਵਿਚਾਲੇ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਸੌਦੇ ਤੇ ਹੋਰ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਇਸ ਸੌਦੇ ਨੂੰ ਅਮਲੀ ਜਾਮਾ ਪਹਿਨਾਇਆ। ਇਸ ਤੋਂ ਇਲਾਵਾ ਅੰਤਰਿਕਸ਼ ਖੇਤਰ ਵਿਚ ਵੀ ਆਪਸੀ ਸਹਿਯੋਗ ਨੂੰ ਲੈ ਕੇ ਦੋਵੇਂ ਦੇਸ਼ ਸਹਿਮਤ ਹੋਏ। ਇਸ ਮੌਕੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਦੋ ਦਿਨਾਂ ਲਈ ਭਾਰਤ ਦੌਰੇ ‘ਤੇ ਪਹੁੰਚੇ ਪੁਤਿਨ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਨੇ ਇੱਕ-ਦੂਜੇ ਨੂੰ ਜੱਫੀ ਵੀ ਪਾਈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …