Breaking News
Home / ਪੰਜਾਬ / ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਮਾਨਯੋਗ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਹ ਵੀ ਜ਼ਿਕਰਯੋਗ ਹੈ ਕਿ ਰਾਮ ਰਹੀਮ ਜੇਲ੍ਹ ਵਿੱਚੋਂ ਓਨਾ ਚਿਰ ਬਾਹਰ ਨਹੀਂ ਆ ਸਕਦਾ ਜਿੰਨਾ ਚਿਰ ਕਿਸੇ ਉੱਪਰਲੀ ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ‘ਤੇ ਰੋਕ ਨਹੀਂ ਲਾਈ ਜਾਂਦੀ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …