ਪੰਜਾਬ ਨੂੰ 2 ਕਰੋੜ ਰੁਪਏ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਰਾਜਨਾਥ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਮਗਰੋਂ ਹਿਜਰਤ ਕਰ ਗਏ ਪਰਿਵਾਰਾਂ ਲਈ ਮੁੜ ਵਸੇਬੇ ਪੈਕੇਜ ਦੇ ਤਹਿਤ ਪੰਜਾਬ ਸਰਕਾਰ ਨੂੰ 2 ਕਰੋੜ 8 ਹਜ਼ਾਰ ਰੁਪਏ ਦੀ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਸਰਕਾਰ ਦੀ ਅਪੀਲ ‘ਤੇ ਮੁੜ ਵਸੇਬਾ ਪੈਕੇਜ ਦੇ ਭੁਗਤਾਨ ਦੀ ਹੱਦ ਲੰਘਣ ਦੇ ਬਾਅਦ ਇਸ ਵਿਚ ਰਿਆਇਤ ਦਿੰਦੇ ਹੋਏ ਇਸ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ ਦਿੱਤੀ। ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਤਲੇਆਮ ਪੀੜਤਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਗਠਿਤ ਜਸਟਿਸ ਜੀ. ਪੀ. ਮਾਥੁਰ ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ 2006 ਦੀ ਮੁੜ ਵਸੇਬਾ ਪੈਕੇਜ ਯੋਜਨਾ ਤਹਿਤ 1020 ਮਾਮਲਿਆਂ ਵਿਚ ਪੀੜਤਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ ਅਤੇ ਯੋਜਨਾ ਬੰਦ ਹੋ ਗਈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …