ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਵਾਰ ਓਲੰਪਿਕ ਸੋਨ ਤਗ਼ਮਾ ਜੇਤੂ ਹਾਕੀ ਦੇ ਮੰਨੇ-ਪ੍ਰਮੰਨੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ ਜਾਣਨ ਲਈ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਪੀਜੀਆਈ ਪੁੱਜੇ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਉਨ੍ਹਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਖੇਡ ਮੰਤਰੀ ਰਾਣਾ ਸੋਢੀ ਨੇ ਬਲਵੀਰ ਸਿੰਘ ਸੀਨੀਅਰ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਨੇ ਵੀ ਉਨ੍ਹਾਂ ਦਾ ਹਾਲ ਪੁੱਛਿਆ। ਡਾਕਟਰਾਂ ਮੁਤਾਬਕ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਤੇ ਸਥਿਰ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …