7.8 C
Toronto
Thursday, October 30, 2025
spot_img
Homeਭਾਰਤਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਬਗਾਵਤ ਦੇ ਰਾਹ

ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਬਗਾਵਤ ਦੇ ਰਾਹ

ਕਿਹਾ – ਸੁਖਬੀਰ ਦੇ ਪ੍ਰਧਾਨ ਰਹਿੰਦਿਆਂ ਅਕਾਲੀ ਦਲ ਤੋਂ ਕੋਈ ਚੋਣ ਨਹੀਂ ਲੜਾਂਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਅੱਜ ਬਗਾਵਤ ਵਾਲਾ ਰਾਹ ਅਖਤਿਆਰ ਕਰ ਲਿਆ ਹੈ। ਘੁਬਾਇਆ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ, ਓਨੀ ਦੇਰ ਤੱਕ ਉਹ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਲੜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਫਿਰੋਜ਼ਪੁਰ ਤੋਂ ਹੀ ਲੜਣਗੇ ਪਰ ਕਿਸ ਪਾਰਟੀ ਤੋਂ ਲੜਣਗੇ ਇਸ ਬਾਰੇ ਉਨ੍ਹਾਂ ਨੇ ਅਜੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੰਗੀ ਪਾਰਟੀ ਉਨ੍ਹਾਂ ਨੂੰ ਆਫਰ ਕਰਦੀ ਹੈ ਤਾਂ ਉਹ ਜ਼ਰੂਰ ਸੋਚਣਗੇ। ਘੁਬਾਇਆ ਨੇ ਸਿੱਧੇ ਤੌਰ ‘ਤੇ ਸੁਖਬੀਰ ਬਾਦਲ ਨੂੰ ਨਿਸ਼ਾਨੇ ‘ਤੇ ਲਿਆ ਹੈ। ਹੁਣ ਦੇਖਣ ਵਾਲੀ ਗੱਲ ਹੈ ਕਿ ਘੁਬਾਇਆ ਕਿਸ ਪਾਰਟੀ ਦਾ ਰੁਖ ਅਖਤਿਆਰ ਕਰਦੇ ਹਨ।

RELATED ARTICLES
POPULAR POSTS