ਸਿੱਖ ਹੁਣ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਕਰਵਾ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲਾ ਵਿਚ ਵੀ ਅਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ ਅਤੇ ਹੁਣ ਉਸ ਰਾਜ ਵਿਚ ਰਹਿੰਦੇ ਸਿੱਖ ਇਸ ਕਾਨੂੰਨ ਅਧੀਨ ਵਿਆਹ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਐਸਜੀਪੀਸੀ ਦਿੱਲੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਰਲਾ ਸਰਕਾਰ ਦੇ ਕਾਨੂੰਨ ਵਿਭਾਗ ਦੇ ਸਕੱਤਰ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਵਿਚ ਇਹ ਐਕਟ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਮਾਲੀਆ ਜ਼ਿਲ੍ਹੇ ਵਿਚ ਪੰਚਾਇਤ ਦਾ ਡਿਪਟੀ ਡਾਇਰੈਕਟਰ ਜ਼ਿਲ੍ਹਾ ਰਜਿਸਟਰਾਰ ਹੋਵੇਗਾ ਜੋ ਆਪਣੇ ਅਧੀਨ ਖੇਤਰ ਵਿਚ ਐਕਟ ਤਹਿਤ ਸਿੱਖ ਵਿਆਹਾਂ ਦੀ ਰਜਿਸਟਰੇਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਸਿੱਖ ਹੁਣ ਅਨੰਦ ਮੈਰਿਜ ਐਕਟ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਉਨ੍ਹਾਂ ਨੂੰ ਹਿੰਦੂ ਮੈਰਿਜ ਐਕਟ ਦੀ ਥਾਂ ਸਿੱਖ ਅਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਸਰਟੀਫਿਕੇਟ ਪ੍ਰਾਪਤ ਹੋ ਸਕੇਗਾ। ਸਿਰਸਾ ਨੇ ਕਿਹਾ ਕਿ ਇਹ ਐਕਟ ਹੁਣ ਦੇਸ਼ ਦੇ ਬਹੁਗਿਣਤੀ ਰਾਜਾਂ ਵਿਚ ਲਾਗੂ ਹੋ ਗਿਆ ਹੈ ਤੇ ਉਹਨਾਂ ਭਰੋਸਾ ਪ੍ਰਗਟਾਇਆ ਕਿ ਬਾਕੀ ਰਹਿੰਦੇ ਰਾਜਾਂ ਵਿਚ ਵੀ ਇਹ ਜਲਦ ਹੀ ਲਾਗੂ ਹੋ ਜਾਵੇਗਾ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …