ਭੀਖੀ/ਬਿਊਰੋ ਨਿਊਜ਼
ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿਖੇ ਵਿਜੀਲੈਂਸ ਵਿਭਾਗ ਨੇ ਇਕ ਫੂਡ ਸਪਲਾਈ ਇੰਸਪੈਕਟਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਇੰਸਪੈਕਟਰ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸਪਲਾਈ ਇੰਸਪੈਕਟਰ ਮੁਨੀਸ਼ ਕੁਮਾਰ ਨੇ ਡੀਪੂ ਹੋਲਡਰ ਪਰਮਜੀਤ ਕੌਰ ਦੇ ਸਹੁਰੇ ਕੋਲੋਂ ਢੋਆ ਢੁਆਈ ਦੇ ਬਿਲ ਪਾਸ ਕਰਨ ਲਈ ਪੰਜ ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਫਿਰ ਉਨ੍ਹਾਂ ਦੀ ਗੱਲਬਾਤ 4 ਹਜ਼ਾਰ ਰੁਪਏ ਵਿਚ ਤੈਅ ਹੋ ਗਈ ਜਿਸ ‘ਤੇ ਵਿਜੀਲੈਂਸ ਵਿਭਾਗ ਨੇ ਉਸ ਨੂੰ 4 ਹਜ਼ਾਰ ਰੁਪਏ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …