ਅਗਲੀ ਸੁਣਵਾਈ 11 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਹਾਈਕੋਰਟ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਰਾਹਤ ਦੇ ਦਿੱਤੀ ਹੈ। ਐਸ.ਪੀ ਬਿਕਰਮਜੀਤ ਸਿੰਘ ਤੇ ਪਰਦੀਪ ਸਿੰਘ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੀ ਜਾਂਚ ਮਾਮਲੇ ਵਿਚ ਇਹ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਇਸ ਰਿਪੋਰਟ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦਾ ਸਪਸ਼ਟ ਤੌਰ ‘ਤੇ ਜ਼ਿਕਰ ਕੀਤਾ ਗਿਆ ਸੀ। ਨਾਲ ਹੀ ਸਿਫਾਰਿਸ਼ ਕੀਤੀ ਗਈ ਹੈ ਕਿ ਇਨ੍ਹਾਂ ਦੇ ਨਾਂ ਦੋਸ਼ੀਆਂ ਵਜੋਂ ਐਫ਼.ਆਈ.ਆਰ ਵਿੱਚ ਸ਼ਾਮਲ ਕੀਤੇ ਜਾਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ ਅਤੇ ਸੁਣਵਾਈ ਕਰਦਿਆਂ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ‘ਤੇ ਸਟੇਅ ਲਗਾ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਅਕਤੂਬਰ ਨੂੰ ਹੋਵੇਗੀ।
Check Also
ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …