Breaking News
Home / ਪੰਜਾਬ / ਗਿਆਨੀ ਗੁਰਬਚਨ ਸਿੰਘ ਫਿਰ ਤੋਂ ਹੋਣ ਲੱਗੇ ਸਰਗਰਮ

ਗਿਆਨੀ ਗੁਰਬਚਨ ਸਿੰਘ ਫਿਰ ਤੋਂ ਹੋਣ ਲੱਗੇ ਸਰਗਰਮ

ਭਾਰਤ ਅਤੇ ਪਾਕਿ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕਦਮ ਚੁੱਕਣ ਲਈ ਕੀਤੀ ਅਪੀਲ
ਗੁਰਦਾਸਪੁਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੌਲੀ-ਹੌਲੀ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਿੰਨ ਤਖ਼ਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ ਤੇ ਬਾਈਕਾਟ ਵਾਲੀ ਗੱਲ ਮਨਘੜਤ ਹੈ। ਜ਼ਿਕਰਯੋਗ ਹੈ ਕਿ ਤਿੰਨ ਤਖਤਾਂ ਦੇ ਜਥੇਦਾਰਾਂ ਵਲੋਂ ਗਿਆਨੀ ਗੁਰਬਚਨ ਸਿੰਘ ਦੇ ਸਮਾਗਮਾਂ ਦਾ ਬਾਈਕਾਟ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਥੋਂ ਤੱਕ ਕਿ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਵੀ ਗਿਆਨੀ ਗੁਰਬਚਨ ਸਿੰਘ ਨੂੰ ਸੇਵਾਮੁਕਤ ਹੋ ਜਾਣ ਦੀ ਅਪੀਲ ਕੀਤੀ ਸੀ। ਜਥੇਦਾਰ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਹਾਂ ਪੱਖੀ ਰਵੱਈਆ ਦਿਖਾਉਣ ਤੋਂ ਬਾਅਦ ਭਾਰਤ ਸਰਕਾਰ ਨੂੰ ਵੀ ਕਦਮ ਪੁੱਟਣੇ ਚਾਹੀਦੇ ਹਨ। ਗਿਆਨੀ ਗੁਰਬਚਨ ਸਿੰਘ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਸਨ, ਜਿੱਥੇ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ ਕੀਤੀ ਤੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …