ਕਿਹਾ- ਖਹਿਰਾ ਜਲਦੀ ਹੀ ਪਾਰਟੀ ਲਈ ਕੰਮ ਕਰਨਗੇ
ਪਟਿਆਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖਹਿਰਾ ਗਰੁੱਪ ਨਾਲ ਤਾਲਮੇਲ ਜਾਰੀ ਹੈ ਅਤੇ ਜਲਦੀ ਹੀ ਉਹ ਮੁੜ ਪਾਰਟੀ ਅਧੀਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਰੁੱਸੇ ਆਗੂਆਂ ਨਾਲ ਪਹਿਲੇ ਦੌਰ ਦੀ ਗੱਲਬਾਤ ਹੋ ਚੁੱਕੀ ਅਤੇ ਇਹ ਗੱਲਾਂ ਬਾਤਾਂ ਦਾ ਦੌਰ ਜਲਦੀ ਹੀ ਨੇਪਰੇ ਚੜ੍ਹ ਜਾਏਗਾ। ਮਾਨ ਨੇ ਕਿਹਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਸਾਰੇ ਆਗੂ ਇਕੱਠੇ ਹੋ ਕੇ ਕੰਮ ਕਰਨਗੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਬਰਗਾੜੀ ਮਾਮਲੇ ਨੂੰ ਲੈ ਕੇ ਜੇਕਰ ਕੋਈ ਪ੍ਰੋਗਰਾਮ ਉਲੀਕਿਆ ਜਾਏਗਾ ਤਾਂ ਉਸ ਵਿਚ ‘ਆਪ’ ਵਧ ਚੜ੍ਹ ਕਿ ਹਿੱਸਾ ਲਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਤੇ ਕਾਂਗਰਸ ਸਰਕਾਰ ਢਿੱਲੀ ਪੈ ਗਈ ਹੈ, ਇਸ ਕਰ ਕੇ ਅਕਾਲੀ ਦਲ ਦੇ ਹੌਸਲੇ ਬੁਲੰਦ ਹੋ ਰਹੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …