ਸਰਕਾਰ ਦੀ ਨੀਤੀ ਦਾ ਕੁਝ ਹੀ ਅਧਿਆਪਕ ਕਰ ਰਹੇ ਹਨ ਵਿਰੋਧ : ਸਿੱਖਿਆ ਮੰਤਰੀ ਓਪੀ ਸੋਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਵਿੱਚ 65 ਤੋਂ 70 ਪ੍ਰਤੀਸ਼ਤ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਘੇਰਨ ਦੇ ਰੌਂਅ ਵਿੱਚ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਕੈਬਨਿਟ ਵਿੱਚ ਪੇਸ਼ ਕੀਤੇ ਗਏ ਅਧਿਆਪਕਾਂ ਦੇ 94 ਪ੍ਰਤੀਸ਼ਤ ਸਹਿਮਤੀ ਵਾਲੇ ਕਥਿਤ ਡਾਟੇ ਨੂੰ ਜਨਤਕ ਕਰੇ। ‘ਆਪ’ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲੇ ਨੂੰ ਵਾਪਸ ਨਾ ਲਿਆ ਤਾਂ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਰਾਜਪਾਲ ਨੂੰ ਮਿਲੇਗੀ। ਚੀਮਾ ਨੇ ਕਿਹਾ ਕਿ ਸਰਕਾਰ ਦਸ-ਦਸ ਸਾਲਾਂ ਤੋਂ ਅਧਿਆਪਨ ਦਾ ਕਾਰਜ ਕਰ ਰਹੇ ਇਨ੍ਹਾਂ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ।
ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਤਨਖਾਹ ਘਟਾ ਕੇ ਰੈਗੂਲਰ ਕਰਨ ਦੀ ਨੀਤੀ ਦਾ ਕੁਝ ਕੁ ਅਧਿਆਪਕ ਹੀ ਵਿਰੋਧ ਕਰ ਰਹੇ ਹਨ। ਉਨ੍ਹਾਂ ਧਰਨੇ ‘ਤੇ ਬੈਠੇ ਪੰਜ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਸਬੰਧੀ ਕਿਹਾ ਕਿ ਜੋ ਕੰਮ ਨਹੀਂ ਕਰੇਗਾ, ਉਹ ਤਨਖ਼ਾਹ ਦਾ ਹੱਕਦਾਰ ਨਹੀਂ ਹੋਏਗਾ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …