26.4 C
Toronto
Thursday, September 18, 2025
spot_img
Homeਭਾਰਤਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਕੀਤੀ ਤਾਰੀਫ

ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਕੀਤੀ ਤਾਰੀਫ

ਰਾਹੁਲ ਗਾਂਧੀ ਨੇ ਮੋਦੀ ਨੂੰ ਭੰਡਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਿਯੰਕਾ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੰਮ ਕਰ ਰਹੀ ਕਾਂਗਰਸ ਸਰਕਾਰ ਦੀਆਂ ਉਪਲੱਬਧੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਫੇਸਬੁਕ ‘ਤੇ ਲਿਖਿਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਸਿਰਫ ਦਿਖਾਵਾ ਕੀਤਾ। ਅਸਲ ਵਿਕਾਸ ਤਾਂ ਹੁਣ ਕੈਪਟਨ ਸਰਕਾਰ ਨੇ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ 10 ਲੱਖ ਤੋਂ ਜ਼ਿਆਦਾ ਕਿਸਾਨਾਂ ਨੂੰ ਕਰਜ਼ਾ ਮੁਆਫੀ ਯੋਜਨਾ ਵਿਚ ਸ਼ਾਮਲ ਕੀਤਾ ਹੈ। ਪੰਜਾਬ ਵਿਚ 21 ਹਜ਼ਾਰ ਤੋਂ ਵੱਧ ਵਿਅਕਤੀ ਡਰੱਗ ਰੈਕੇਟ ਤਹਿਤ ਗ੍ਰਿਫਤਾਰ ਹੋਏ ਹਨ। ਉਨ੍ਹਾਂ ਕਿਹਾ ਕਿ ਜਨਤਕ ਖੇਤਰ ਵਿਚ ਆਪਣੀਆਂ ਜ਼ਿੰਮੇਦਾਰੀਆਂ ਨੂੰ ਕੈਪਟਨ ਸਰਕਾਰ ਬਾਖੂਬੀ ਨਿਭਾਅ ਰਹੀ ਹੈ।
ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ‘ਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਰਾਹੁਲ ਨੇ ਕਿਹਾ ਕਿ ਮੋਦੀ ਨੇ ਕਿਸਾਨਾਂ ਅਤੇ ਗ਼ਰੀਬਾਂ ਦੀਆਂ ਜੇਬਾਂ ਵਿਚੋਂ 45 ਹਜ਼ਾਰ ਕਰੋੜ ਰੁਪਏ ਕੱਢ ਕੇ ਅਨਿਲ ਅੰਬਾਨੀ ਨੂੰ ਦਿੱਤੇ।

RELATED ARTICLES
POPULAR POSTS