Breaking News
Home / ਪੰਜਾਬ / ਬੇਅਦਬੀ ਮਾਮਲਿਆਂ ਸਬੰਧੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਖਿਲਾਫ ਸੁਣਵਾਈ ਹੁਣ ਇਕ ਨਵੰਬਰ ਨੂੰ ਹੋਵੇਗੀ

ਬੇਅਦਬੀ ਮਾਮਲਿਆਂ ਸਬੰਧੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਖਿਲਾਫ ਸੁਣਵਾਈ ਹੁਣ ਇਕ ਨਵੰਬਰ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੋਰ ਘਟਨਾਵਾਂ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਵਿੱਚ ਦਾਇਰ ਸ਼ਿਕਾਇਤ ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਅਦਾਲਤ ਨੇ ਹੁਣ ਇਸ ਮਾਮਲੇ ‘ਤੇ ਸੁਣਵਾਈ ਪਹਿਲੀ ਨਵੰਬਰ ‘ਤੇ ਪਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਸ਼ਿਕਾਇਤ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ‘ਤੇ ਪੁਲਿਸ ਨੂੰ ਗੋਲ਼ੀਆਂ ਚਲਾਉਣ ਦੇ ਹੁਕਮ ਦੇਣ ਦਾ ਇਲਜ਼ਾਮ ਲਾਇਆ ਗਿਆ ਹੈ। ਦੋਵਾਂ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਜਗਦੀਪ ਸਿੰਘ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਬਲਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਹੈ।

Check Also

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …