8.6 C
Toronto
Friday, September 25, 2026
spot_img
Homeਪੰਜਾਬਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਰਿਮੰਦਰ ਸਾਹਿਬ ਟੇਕਿਆ ਮੱਥਾਪਾਰਟੀ ਖਿਲਾਫ ਕੁਝ ਵੀ ਬੋਲਣ ਤੋਂ ਕੀਤਾ ਗੁਰੇਜ਼
ਅੰਮ੍ਰਿਤਸਰ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਢੀਂਡਸਾ ਅੱਜ ਮੀਡੀਆ ਸਾਹਮਣੇ ਆਏ ਹਨ। ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ । ਇਸ ਤੋਂ ਬਾਅਦ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਕੁਝ ਠੀਕ ਹੈ। ਉਹ ਗੁਰੂ ਸਾਹਿਬ ਕੋਲ ਆਪਣੀ ਸਿਹਤਯਾਬੀ ਲਈ ਅਰਦਾਸ ਕਰਨ ਲਈ ਆਏ ਹਨ। ਉਨ੍ਹਾਂ ਪਾਰਟੀ ਖਿਲਾਫ ਕੁਝ ਵੀ ਬੋਲਣ ਤੋਂ ਗੁਰੇਜ ਕੀਤਾ। ਉਨ੍ਹਾਂ ਕਿਹਾ ਕਿ ਮੈਂ ਜੋ ਕੁਝ ਕਹਿਣਾ ਸੀ, ਉਹ ਆਪਣੀ ਚਿੱਠੀ ਵਿੱਚ ਲਿਖ ਦਿੱਤਾ ਸੀ। ਇਸ ਚਿੱਠੀ ਤੋਂ ਇਲਾਵਾ ਮੈਂ ਕੁਝ ਨਹੀਂ ਕਹਿਣਾ ਚਾਹੁੰਦਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨਾਲ ਮੇਰਾ ਕੋਈ ਸੰਪਰਕ ਨਹੀਂ ਹੋਇਆ। ਢੀਂਡਸਾ ਨੇ ਉਨ੍ਹਾਂ ਟਕਸਾਲੀ ਆਗੂਆਂ ਦਾ ਸਵਾਗਤ ਕੀਤਾ ਜਿਹੜੇ ਉਨ੍ਹਾਂ ਦੇ ਹੱਕ ਵਿਚ ਡਟੇ ਹਨ।

RELATED ARTICLES
POPULAR POSTS