ਕੇਂਦਰ ਸਰਕਾਰ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੇਵੇਗੀ ਦੋ-ਦੋ ਲੱਖ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਪੂਰੇ ਦੇਸ਼ ਵਿਚ ਰਹਿੰਦੇ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮਾਲੀ ਮਦਦ ਦੇਵੇਗੀ। ਇਸ ਮਾਲੀ ਮਦਦ ਲਈ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਸਾਬਕਾ ਜੱਜ ਜੀ.ਪੀ. ਮਾਥੁਰ ਕਮੇਟੀ ਵੱਲੋਂ ਦਿੱਤੀਆਂ ਸਲਾਹਾਂ ਤੋਂ ਬਾਅਦ ਲਿਆ ਹੈ। ਕੇਂਦਰ ਸਰਕਾਰ ਨੇ ਇਹ ਸਕੀਮ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਸਥਾਪਤ ਕਰਨ ਲਈ ਦਿੱਤੀ ਹੈ। ਸਰਕਾਰ ਨੇ ਕਿੱਤਾ ਵਿਕਾਸ ਮੰਤਰਾਲੇ ਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਸ਼ੇਸ਼ ਸਕੀਮ ਲਾਗੂ ਕਰਨ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਵਿੱਚ ਸਿੱਖ ਕਤਲੇਆਮ ਹੋਇਆ ਸੀ। ਇਹ ਕਤਲੇਆਮ ਦਿੱਲੀ ਦੇ ਨਾਲ-ਨਾਲ ਹੋਰ ਸ਼ਹਿਰਾਂ ਵਿਚ ਵੀ ਹੋਇਆ ਸੀ। ਇਸ ਕਤਲੇਆਮ ਵਿਚ ਸਰਕਾਰੀ ਅੰਕੜਿਆਂ ਮੁਤਾਬਕ 3325 ਸਿੱਖ ਮਾਰੇ ਗਏ ਸਨ। ਇਕੱਲੀ ਦਿੱਲੀ ਵਿਚ 2773 ਸਿੱਖ ਮਾਰੇ ਗਏ ਸਨ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …