4.8 C
Toronto
Tuesday, November 4, 2025
spot_img
Homeਭਾਰਤਮਨਜੀਤ ਸਿੰਘ ਜੀ ਕੇ ਦੇ ਅਸਤੀਫੇ ਦੀ ਰਹੀ ਚਰਚਾ

ਮਨਜੀਤ ਸਿੰਘ ਜੀ ਕੇ ਦੇ ਅਸਤੀਫੇ ਦੀ ਰਹੀ ਚਰਚਾ

ਜੀ.ਕੇ. ਨੇ ਕਿਹਾ – ਮੈਂ ਰੁਝੇਵਿਆਂ ਕਾਰਨ ਕਾਰਜਭਾਰ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨਗੀ ਦਾ ਅਹੁਦਾ ਛੱਡ ਦਿੱਤਾ ਹੈ। ਉਹਨਾਂ ਨੇ ਆਪਣਾ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪ ਦਿੱਤਾ ਹੈ। ਇਸੇ ਦੌਰਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਅਸਤੀਫੇ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਮੈਂ ਨਾ ਪਾਰਟੀ ਛੱਡੀ ਹੈ ਅਤੇ ਨਾ ਹੀ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਮੈਂ ਰੁਝੇਵਿਆਂ ਕਾਰਨ ਆਪਣਾ ਚਾਰਜ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਮਨਜੀਤ ਸਿੰਘ ਜੀ. ਕੇ. ਨੇ ਕਮੇਟੀ ਪ੍ਰਧਾਨ ਦੀ ਕੁਰਸੀ ਛੱਡ ਦਿੱਤੀ ਹੈ। ਇਹ ਵੀ ਪਤਾ ਲੱਗਾ ਕਿ ਜੀ.ਕੇ. ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਨਰਾਜ਼ ਹਨ।

RELATED ARTICLES
POPULAR POSTS