ਮੋਹਾਲੀ/ਬਿਊਰੋ ਨਿਊਜ਼
ਡਰੱਗ ਰੈਕੇਟ ਮਾਮਲੇ ਵਿਚ ਘਿਰੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ, ਉਹਨਾਂ ਦੇ ਬੇਟੇ ਦਮਨਵੀਰ ਸਿੰਘ ਅਤੇ ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਸਮੇਤ 12 ਦੋਸ਼ੀਆਂ ਖਿਲਾਫ ਸੀਬੀਆਈ ਦੀ ਅਦਾਲਤ ਵਲੋਂ ਦੋਸ਼ ਤੈਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਅਧੀਨ ਅੱਜ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਨੀ ਲਾਂਡਰਿੰਗ ਦੇ ਇਸ ਕੇਸ ਵਿਚ 8 ਕੰਪਨੀਆਂ ਨੂੰ ਵੀ ਨਾਮਜਦ ਕੀਤਾ ਗਿਆ ਹੈ। ਇਹ ਸਾਰੇ ਮਨੀ ਲਾਂਡਰਿੰਗ ਕੇਸ ਵਿਚ ਦੋਸ਼ੀ ਹਨ ਜਿਹਨਾਂ ਨੇ ਜਗਦੀਸ਼ ਭੋਲਾ ਨਾਲ ਮਿਲ ਕੇ ਸਿੰਥੈਟਿਕ ਡਰੱਗ ਤਸਕਰੀ ઠਨਾਲ ਕਰੋੜਾਂ ਰੁਪਏ ਇਕੱਠੇ ਕੀਤੇ ਸਨ। ਪੰਜਾਬ ਪੁਲਿਸ ਨੇ ਸਾਲ 2012-14 ਦੌਰਾਨ ਡਰੱਗ ਤਸਕਰੀ ਸਬੰਧੀ ਕਈ ਮਾਮਲੇ ਦਰਜ ਕੀਤੇ ਸਨ। ਧਿਆਨ ਰਹੇ ਕਿ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਦਮਨਵੀਰ ਤੇ ਅਵਿਨਾਸ਼ ਚੰਦਰ ਦਾ ਨਾਮ ਭੋਲਾ ਡਰੱਗ ਮਾਮਲੇ ਵਿਚ ਆ ਗਿਆ ਸੀ ਅਤੇ ਬਾਅਦ ਵਿਚ ਸਰਵਣ ਸਿੰਘ ਫਿਲੌਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਵੀ ਦੇਣਾ ਪਿਆ ਸੀ।
Home / ਪੰਜਾਬ / ਭੋਲਾ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸਰਵਨ ਸਿੰਘ ਫਿਲੌਰ ਸਮੇਤ 12 ਵਿਅਕਤੀਆਂ ‘ਤੇ ਦੋਸ਼ ਤੈਅ
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …