ਕੇਜਰੀਵਾਲ, ਸਿਸੋਦੀਆ, ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਵਿਆਹ ਸਮਾਗਮ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਭਲਕੇ 11 ਅਕਤੂਬਰ ਨੂੰ ਬਠਿੰਡਾ ‘ਚ ਵਿਆਹ ਦੇ ਬੰਧਨ ਵਿਚ ਬੱਝ ਜਾਣਗੇ। ਰੂਬੀ ਦਾ ਪਤੀ ਸਿਹਤ ਵਿਭਾਗ ਬਠਿੰਡਾ ਵਿਚ ਉਚ ਅਧਿਕਾਰੀ ਵਜੋਂ ਤੈਨਾਤ ਹੈ। ਰੂਬੀ ਦੇ ਵਿਆਹ ਸਮਾਗਮ ‘ਤੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਭਗਵੰਤ ਮਾਨ ਅਤੇ ਹਰਪਾਲ ਚੀਮਾ ਵੀ ਪਹੁੰਚ ਰਹੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ‘ਆਪ’ ਦੇ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਵੀ ਸਾਦੇ ਢੰਗ ਨਾਲ ਵਿਆਹ ਕਰਵਾ ਲਿਆ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …