ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਰਾਏਬਰੇਲੀ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ ਰੇਲ ਹਾਦਸੇ ਦੌਰਾਨ ਅੱਜ 9 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 50 ਹੋਰ ਜਖਮੀ ਹੋ ਗਏ। ਇਹ ਹਾਦਸਾ ਰਾਏਬਰੇਲੀ ਕੋਲ ਹਰਚੰਦ ਵਿਚ ਨਿਊ ਫਰਕਾ ਐਕਸਪ੍ਰੈਸ ਦੀਆਂ 6 ਬੋਗੀਆਂ ਪਟੜੀ ਤੋਂ ਉਤਰਨ ਕਾਰਨ ਹੋਇਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਜਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਪ੍ਰਾਰਥਨਾ ਵੀ ਕੀਤੀ। ਰੇਲ ਮੰਤਰੀ ਪਿਊਸ਼ ਗੋਇਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਕਰਦਿਆਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗੋਇਲ ਨੇ ਕਿਹਾ ਕਿ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …