ਕਿਹਾ – ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਪਰਾਧ ਤੇ ਨਸ਼ਿਆਂ ਬਾਰੇ ਸੰਯੁਕਤ ਰਾਸ਼ਟਰ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਤਿੰਨ ਦਿਨਾਂ ਖੇਤਰੀ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋਏ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਵਿਚੋਂ ਨਸ਼ਿਆਂ ਦੇ ਵਪਾਰ ਨੂੰ ਬਿਲਕੁਲ ਖਤਮ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਰਹੱਦ ਪਾਰ ਬੈਠੇ ਦੇਸ਼ ਵਿਰੋਧੀ ਤੱਤ ਰਣਨੀਤੀ ਤਹਿਤ ਇਸ ਸਾਜ਼ਿਸ਼ ਵਿਚ ਲਗੇ ਹੋਏ ਹਨ। ਕੈਪਟਨ ਅਮਰਿੰਦਰ ਨੇ ਯੂ.ਐਨ.ਓ.ਡੀ.ਸੀ. ਨੂੰ ਨਸ਼ਿਆਂ ਤੇ ਅਪਰਾਧ ਖਿਲਾਫ ਮਦਦ ਤੇ ਸਮਰਥਨ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਨੇ ਭਰੋਸਾ ਵੀ ਜ਼ਾਹਰ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜੋਂ ਉਖਾੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀ ਨਸ਼ਿਆਂ ਸਬੰਧੀ ਵਿਸ਼ੇਸ਼ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਨੇ ਮੱਧ ਦਰਜੇ ਦੇ ਨਸ਼ਾ ਤਸਕਰਾਂ ਨੂੰ ਤਾਂ ਨੱਥ ਪਾਉਣ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ ਪਰ ਵੱਡੇ ਤਸਕਰਾਂ ਨੂੰ ਵੀ ਹੱਥ ਪਾਉਣ ਦੀ ਵੀ ਲੋੜ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …