16.2 C
Toronto
Saturday, September 13, 2025
spot_img
Homeਪੰਜਾਬਐਂਡਰੀਓ ਸ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਐਂਡਰੀਓ ਸ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਐਸਜੀਪੀਸੀ ਵਲੋਂ ਸ਼ੀਰ ਦਾ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐਂਡਰੀਓ ਸ਼ੀਰ ਨੇ ਮੱਥਾ ਟੇਕਿਆ। ਐਂਡਰਿਓ ਸ਼ੀਰ ਕੈਨੇਡਾ ‘ਚ ਕੰਸਰਵੇਟਿਵ ਪਾਰਟੀ ਦੇ ਮੁਖੀ ਅਤੇ ਵਿਰੋਧੀ ਧਿਰ ਦੇ ਨੇਤਾ ਹਨ। ਇਸ ਮੌਕੇ ਸ਼ੀਰ ਨਾਲ ਬੌਬ ਸਰੋਆ, ਰਮੋਨਾ ਸਿੰਘ, ਬੌਬ ਦੁਸਾਂਝ ਅਤੇ ਬਿਕਰਮਜੀਤ ਸਿੰਘ ਵੀ ਮੌਜੂਦ ਸਨ। ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸਿਰੋਪਾਓ, ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ੀਰ ਨੇ ਕਿਹਾ ਕਿ ਸਿੱਖ ਕੌਮ ਬਹੁਤ ਹੀ ਮਿਲਵਰਤਣ ਵਾਲੀ ਕੌਮ ਹੈ ਅਤੇ ਕੈਨੇਡਾ ਵਿਚ ਜੋ ਸਿੱਖ ਵਸਦੇ ਹਨ ਉਹ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦਾ ਸਭ ਤੋਂ ਖੂਬਸੂਰਤ ਅਸਥਾਨ ਦੱਸਿਆ ਅਤੇ ਕਿਹਾ ਕਿ ਇਥੋਂ ਸਰਬ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ।

RELATED ARTICLES
POPULAR POSTS