ਇਕ ਏ.ਕੇ. 47, ਇਕ ਪਿਸਟਲ ਅਤੇ ਅਸਲਾ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਅੱਜ ਜਲੰਧਰ ਵਿਚ ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਜਲੰਧਰ ਵਿਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ ‘ਚੋਂ ਫੜਿਆ ਗਿਆ ਹੈ। ਤਿੰਨੇ ਵਿਦਿਆਰਥੀ ਜੰਮੂ-ਕਸ਼ਮੀਰ ਦੇ ਵਸਨੀਕ ਦੱਸੇ ਜਾ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਦਿਆਰਥੀਆਂ ਦੀ ਪਹਿਚਾਣ ਜ਼ਾਹਿਦ ਗੁਲਜ਼ਾਰ, ਯਾਸਿਰ ਰਫ਼ੀਕ ਬੱਟ ਅਤੇ ਨਦੀਮ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਇੱਕ ਏ.ਕੇ-47, ਇੱਕ ਪਿਸਟਲ, ਅਸਲਾ ਅਤੇ ਵਿਸਫੋਟਕ ਸਮਗਰੀ ਵੀ ਬਰਾਮਦ ਹੋਈ। ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਵਲੋਂ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …