10.4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਚੰਡੀਗੜ੍ਹ 'ਚ ਸਿੱਖ ਬੀਬੀਆਂ ਨੂੰ ਮਿਲੀ ਹੈਲਮਟ ਤੋਂ ਛੋਟ

ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਮਿਲੀ ਹੈਲਮਟ ਤੋਂ ਛੋਟ

ਨਵੀਂ ਦਿੱਲੀ : ਸਿੱਖ ਬੀਬੀਆਂ ਨੂੰ ਚੰਡੀਗੜ੍ਹ ਵਿੱਚ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਵੀਰਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ। ਸਿੱਖ ਜਥੇਬੰਦੀਆਂ ਵੱਲੋਂ ਇਹ ਮਾਮਲਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਚੁੱਕਣ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਸ ਸਬੰਧੀ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਹੈ ਕਿ ਉਹ ਦਿੱਲੀ ਸਰਕਾਰ ਵੱਲੋਂ ਜਾਰੀ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਵਾਲੇ ਨੋਟੀਫਿਕੇਸ਼ਨ ਨੂੰ ਅਪਣਾਵੇ ਜਿਸ ਵਿੱਚ ਦਿੱਲੀ ਵਿੱਚ 4 ਜੂਨ 1999 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਵਿੱਚ ਰੂਲ 115 ‘ਚ ਸੋਧ ਕੀਤੀ ਗਈ ਸੀ ਜਿਸ ਤਹਿਤ ਦੋਪਹੀਆ ਵਾਹਨ ਚਾਲਕ ਮਹਿਲਾਵਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਗਈ ਸੀ।

RELATED ARTICLES
POPULAR POSTS