ਚੰਡੀਗੜ੍ਹ/ਬਿਊਰੋ ਨਿਊਜ਼ : ਇਸ ਸਮੇਂ ਜਦੋਂ ਤੁਸੀਂ ਇਹ ਖ਼ਬਰ ਪੜ੍ਹ ਰਹੇ ਹੋ ਤਦ ਐਚ ਐਸ ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੋਵੇਗਾ। ਜੇਕਰ ਉਹ ਆਪਣੇ ਐਲਾਨ ‘ਤੇ ਕਾਇਮ ਰਹਿੰਦੇ ਹਨ ਤਾਂ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ.ਐੱਸ ਫੂਲਕਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਭਲਕੇ 12 ਅਕਤੂਬਰ ਨੂੰ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਲੁਧਿਆਣਾ ‘ਚ ਪੈਂਦੇ ਦਾਖਾ ਹਲਕੇ ਤੋਂ ਵਿਧਾਇਕ ਫੂਲਕਾ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਸਪੀਕਰ ਨੂੰ ਭੇਜਾਂਗਾ। ਉਹਨਾਂ ਇਹ ਵੀ ਸਾਫ ਕੀਤਾ ਕਿ ਉਹ ਹਾਲੇ ਪਾਰਟੀ ਤੋਂ ਅਸਤੀਫਾ ਨਹੀਂ ਦੇਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਰਾਜ਼ ਐੱਚ.ਐੱਸ ਫੂਲਕਾ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …