0.6 C
Toronto
Tuesday, January 6, 2026
spot_img
Homeਭਾਰਤਕੇਂਦਰ ਨਾਲ ਮਿਲ ਕੇ ਕੰਮ ਕਰਨ 'ਚ ਕੋਈ ਮੁਸ਼ਕਲ ਨਹੀਂ : ਕੈਪਟਨ

ਕੇਂਦਰ ਨਾਲ ਮਿਲ ਕੇ ਕੰਮ ਕਰਨ ‘ਚ ਕੋਈ ਮੁਸ਼ਕਲ ਨਹੀਂ : ਕੈਪਟਨ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਹੈ। ਕੇਂਦਰ ਤੋਂ ਉਨ੍ਹਾਂ ਨੂੰ ਸਹਿਯੋਗ ਮਿਲ ਰਿਹਾ ਹੈ, ਪਰ ਸੂਬੇ ਨੂੰ ਵਿੱਤੀ ਅਤੇ ਪ੍ਰਮੁੱਖ ਨਿਯੁਕਤੀਆਂ ਦੇ ਮਾਮਲਿਆਂ ਸਮੇਤ ਕੁਝ ਮਸਲੇ ਦਰਪੇਸ਼ ਹਨ। ਉਨ੍ਹਾਂ ਨਾਲ ਕਰਨਾਟਕ ਦੇ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਹੱਕਾਂ ਨੂੰ ਇੱਥੋਂ ਤੱਕ ਖੋਰਾ ਲਾਇਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਕੋਲ ਆਪਣੇ ਸੂਬੇ ਦਾ ਪੁਲਿਸ ਮੁਖੀ ਨਿਯੁਕਤ ਕਰਨ ਦਾ ਅਧਿਕਾਰ ਵੀ ਨਹੀਂ ਹੈ ਅਤੇ ਨਿਯੁਕਤੀ ਲਈ ਨਾਵਾਂ ਦੀ ਸੂਚੀ ਯੂਪੀਐੱਸਸੀ ਨੂੰ ਭੇਜਣੀ ਪੈਂਦੀ ਹੈ। ਉਨ੍ਹਾਂ ਕਿਹਾ, ‘ਕੀ ਉਨ੍ਹਾਂ ਨੂੰ ਸਾਡੇ ਸੂਬੇ ਬਾਰੇ ਸਾਡੇ ਨਾਲੋਂ ਜ਼ਿਆਦਾ ਪਤਾ ਹੈ?’ ਉਨ੍ਹਾਂ ਕਿਹਾ ਕਿ ਉਹ ਡੀਜੀਪੀ ਦੀ ਨਿਯੁਕਤੀ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਰਹੇ ਹਨ।

RELATED ARTICLES
POPULAR POSTS