ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਨ੍ਹਾਂ ਪੋਸਟਰਾਂ ਨੂੰ ਗਲਤ ਦੱਸਿਆ
‘ਆਪ’ ਆਗੂ ਦਾ ਕਹਿਣਾ ਕਿ ਨਿਰਪੱਖ ਏਜੰਸੀਆਂ ਤੋਂ ਕਰਵਾਇਆ ਹੈ ਸਰਵੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਵੱਲੋਂ ਦੀਵਾਰਾਂ ‘ਤੇ ਲਾਏ ਜਾ ਰਹੇ ਆਪਣੀ ਜਿੱਤ ਵਾਲੇ ਸਰਵੇ ਦੇ ਪੋਸਟਰ ਵਿਵਾਦਾਂ ਵਿੱਚ ਘਿਰਦੇ ਜਾ ਰਹੇ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਦੀਵਾਰਾਂ ‘ਤੇ ਲਾਏ ਜਾ ਰਹੇ ਪੋਸਟਰਾਂ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਵੇ ਵਿੱਚ ਉਨ੍ਹਾਂ ਦੀ ਜਿੱਤ ਯਕੀਨੀ ਹੈ, ਉੱਥੇ ਹੀ ਭਾਜਪਾ ਵੱਲੋਂ ਇਨ੍ਹਾਂ ਪੋਸਟਰਾਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਾਏ ਜਾ ਰਹੇ ਇਨ੍ਹਾਂ ਪੋਸਟਰਾਂ ਵਿੱਚ ‘ਆਪ’ ਨੂੰ 100 ਸੀਟਾਂ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਾਂਗਰਸ ਨੂੰ 10 ਸੀਟਾਂ ਤੇ ਅਕਾਲੀ-ਭਾਜਪਾ ਨੂੰ 7 ਸੀਟਾਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ‘ਆਪ’ ਆਗੂ ਗੁਰਮੀਤ ਸਿੰਘ ਸੰਧੂ ਮੁਤਾਬਕ ਇਹ ਸਰਵੇ ਨਿਰਪੱਖ ਏਜੰਸੀ ਵੱਲੋਂ ਕੀਤਾ ਗਿਆ ਹੈ। ਸਰਵੇ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੋਕਾਂ ਨੂੰ ਇਸ ਬਾਰੇ ਜਾਣੂ ਕਰਵਾਉਣ ਲਈ ਇਹ ਪੋਸਟਰ ਲਾਏ ਜਾ ਰਹੇ ਹਨ।
ਉਧਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਨ੍ਹਾਂ ਪੋਸਟਰਾਂ ਨੂੰ ਗਲਤ ਦੱਸਦਿਆਂ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਹੈ। ਚੁੱਘ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਸਰਵੇ ਨਹੀਂ ਕੀਤਾ ਗਿਆ। ਇਹ ਸਭ ਕੁਝ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਕੀਤਾ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …