10.3 C
Toronto
Saturday, November 8, 2025
spot_img
Homeਜੀ.ਟੀ.ਏ. ਨਿਊਜ਼ਗੁਜਰਾਤ 'ਚ ਹਿੰਸਾ ਕਾਰਨ 20 ਹਜ਼ਾਰ ਵਿਅਕਤੀਆਂ ਨੇ ਕੀਤੀ ਹਿਜ਼ਰਤ

ਗੁਜਰਾਤ ‘ਚ ਹਿੰਸਾ ਕਾਰਨ 20 ਹਜ਼ਾਰ ਵਿਅਕਤੀਆਂ ਨੇ ਕੀਤੀ ਹਿਜ਼ਰਤ

ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹਿੰਦੀ ਭਾਸ਼ਾ ਬੋਲਣ ਵਾਲਿਆਂ ‘ਤੇ ਹੋਏ ਹਮਲੇ
ਅਹਿਮਦਾਬਾਦ : ਗੁਜਰਾਤ ਵਿੱਚ ਇਕ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹਿੰਦੀ ਭਾਸ਼ਾ ਬੋਲਣ ਵਾਲਿਆਂ ‘ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਿੱਚ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਥੇ ਹੀ ਇਕ ਸੰਗਠਨ ਨੇ ਦਾਅਵਾ ਕੀਤਾ ਕਿ ਹਮਲਿਆਂ ਤੋਂ ਬਾਅਦ 20 ਹਜ਼ਾਰ ਤੋਂ ਵੱਧ ਪਰਵਾਸੀ ਰਾਜ ਤੋਂ ਬਾਹਰ ਚਲੇ ਗਏ ਹਨ।
ਰੂਪਾਨੀ ਨੇ ਦਾਅਵਾ ਕੀਤਾ ਕਿ ਪਿਛਲੇ 48 ਘੰਟਿਆਂ ਵਿੱਚ ਅਜਿਹੀ ਕੋਈ ਘਟਨਾ ਨਹੀਂ ਹੋਈ ਹੈ। ਸੂਬੇ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਕਿਹਾ ਕਿ ਪਰਵਾਸੀਆਂ ਦੀ ਸੁਰੱਖਿਆ ਲਈ ਸਨਅਤੀ ਖੇਤਰਾਂ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਸੀ ਕਿ 28 ਸਤੰਬਰ ਨੂੰ ਸਾਬਰਕਾਂਠਾ ਜ਼ਿਲ੍ਹੇ ਵਿੱਚ 14 ਮਹੀਨੇ ਦੀ ਇਕ ਬੱਚੀ ਨਾਲ ਕਥਿਤ ਬਲਾਤਕਾਰ ਤੋਂ ਬਾਅਦ ਛੇ ਜ਼ਿਲ੍ਹਿਆਂ ਵਿੱਚ ਹਿੰਦੀ ਭਾਸ਼ਾ ਬੋਲਣ ਵਾਲੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਘਟਨਾਵਾਂ ਹੋਈਆਂ ਹਨ। ਸਰਕਾਰ ਨੇ ਕਿਹਾ ਕਿ ਹਿੰਸਾ ਦੀਆਂ ਘਟਨਾਵਾਂ ਦੇ ਸਿਲਸਿਲੇ ਵਿੱਚ 431 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 56 ਕੇਸ ਦਰਜ ਕੀਤੇ ਗਏ ਹਨ। ਬਲਾਤਕਾਰ ਦੇ ਮਾਮਲੇ ਵਿੱਚ ਇਕ ਪਰਵਾਸੀ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹਿੰਸਾ ਦੀ ਸ਼ੁਰੂਆਤ ਹੋਈ ਸੀ। ਉੱਤਰ ਭਾਰਤੀ ਵਿਕਾਸ ਪ੍ਰੀਸ਼ਦ ਦੇ ਮੁਖੀ ਮਹੇਸ਼ ਸਿੰਘ ਕੁਸ਼ਵਾਹ ਨੇ ਦਾਅਵਾ ਕੀਤਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਕੇ ਕਰੀਬ 20 ਹਜ਼ਾਰ ਲੋਕ ਗੁਜਰਾਤ ਤੋਂ ਹਿਜਰਤ ਕਰ ਗਏ ਹਨ। ਰੂਪਾਨੀ ਨੇ ਕਿਹਾ ਕਿ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾ ਲਿਆ ਹੈ।

ਪਰਵਾਸੀਆਂ ਨੂੰ ਨਿਸ਼ਾਨਾ ਬਣਾਉਣਾ ਗਲਤ: ਰਾਹੁਲ
ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ਵਿੱਚ ਪਰਵਾਸੀ ਵਰਕਰਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ ਤੇ ਉਹ ਇਸ ਦੇ ਖ਼ਿਲਾਫ਼ ਹਨ। ਉਨ੍ਹਾਂ ਟਵਿੱਟਰ ‘ਤੇ ਕਿਹਾ ਕਿ ਗੁਜਰਾਤ ਵਿੱਚ ਹਿੰਸਾ ਦਾ ਮੁੱਖ ਕਾਰਨ ਫੈਕਟਰੀਆਂ ਦਾ ਬੰਦ ਹੋਣਾ ਤੇ ਬੇਰੁਜ਼ਗਾਰੀ ਹਨ। ਇਸ ਕਾਰਨ ਦੋਵੇਂ ਸਿਸਟਮ ਅਤੇ ਅਰਥਚਾਰੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬੀ ਤੋਂ ਡਰਾਉਣਾ ਹੋਰ ਕੁਝ ਨਹੀਂ ਹੈ। ਜ਼ਿਕਰਯੋਗ ਹੈ ਕਿ 14 ਮਹੀਨਿਆਂ ਦੀ ਬੱਚੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤੇ ਜਾਣ ਬਾਅਦ ਹਿੰਦੀ ਬੋਲਦੇ ਪਰਵਾਸੀਆਂ ‘ਤੇ ਹਮਲੇ ਸ਼ੁਰੂ ਹੋ ਗਏ ਸਨ।

RELATED ARTICLES
POPULAR POSTS