10.1 C
Toronto
Wednesday, September 23, 2026
spot_img
Homeਭਾਰਤਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਮਾਨਯੋਗ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਹ ਵੀ ਜ਼ਿਕਰਯੋਗ ਹੈ ਕਿ ਰਾਮ ਰਹੀਮ ਜੇਲ੍ਹ ਵਿੱਚੋਂ ਓਨਾ ਚਿਰ ਬਾਹਰ ਨਹੀਂ ਆ ਸਕਦਾ ਜਿੰਨਾ ਚਿਰ ਕਿਸੇ ਉੱਪਰਲੀ ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ‘ਤੇ ਰੋਕ ਨਹੀਂ ਲਾਈ ਜਾਂਦੀ।

RELATED ARTICLES
POPULAR POSTS