-13.6 C
Toronto
Tuesday, February 24, 2026
spot_img
Homeਭਾਰਤਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਮਨਾਇਆ...

ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ

ਰਾਜਨਾਥ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਭਾਰਤ ਸਰਕਾਰ ਵੱਲੋਂ ਅਗਲੇ ਸਾਲ ਵਿਸ਼ਵ ਪੱਧਰ ਉੱਤੇ ਮਨਾਇਆ ਜਾਵੇਗਾ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਕੌਮੀ ਅਮਲ ਕਮੇਟੀ (ਐੱਨਆਈਸੀ) ਵੱਲੋਂ ਕੀਤਾ ਗਿਆ ਹੈ। ਮੀਟਿੰਗ ਤੋਂ ਬਾਅਦ ਫੈਸਲੇ ਬਾਰੇ ਸੱਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ। ਸ਼ਰਮਾ ਨੇ ਦੱਸਿਆ ਕਿ ਦੇਸ਼ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਤੇ ਇਸੇ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਦੇ ਵੱਖ-ਵੱਖ ਖਿੱਤਿਆਂ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਲੋੜੀਂਦੇ ਫੰਡ ਕੇਂਦਰ ਵੱਲੋਂ ਦਿੱਤੇ ਜਾਣਗੇ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਕੌਮੀ ਅਮਲ ਕਮੇਟੀ ਦੀ ਬੈਠਕ ਦੌਰਾਨ ਜੱਲ੍ਹਿਆਂਵਾਲਾ ਬਾਗ਼ ਦੇ ਸਾਕੇ ਦਾ 100ਵਾਂ ਸਾਲ, ਸਤਿਗੁਰੂ ਰਾਮ ਸਿੰਘ ਦਾ 200ਵਾਂ ਜਨਮ ਦਿਹਾੜਾ ਅਤੇ ਗਵਾਲੀਅਰ ਰਾਜ ਘਰਾਣੇ ਦੀ ‘ਰਾਜਮਾਤਾ’ ਵਿਜੈ ਰਾਜੇ ਸਿੰਧੀਆ ਦਾ ਜਨਮ ਦਿਨ ਵੀ ਅਗਲੇ ਸਾਲ ਮਨਾਏ ਜਾਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਫ਼ੈਸਲਾ ਕੀਤਾ ਜਾ ਚੁੱਕਾ ਹੈ ਕਿ ਪਹਿਲੀ ਪਾਤਸ਼ਾਹੀ ਦਾ 550ਵਾਂ ਪ੍ਰਕਾਸ਼ ਦਿਹਾੜਾ ‘ਵਿਸ਼ਵ ਭਾਈਚਾਰਾ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਵਿੱਚ ਭਾਰਤੀ ਸੱਭਿਆਚਾਰਕ ਸਬੰਧ ਕੌਂਸਲ (ਆਈਸੀਸੀਆਰ) ਵੱਲੋਂ ਵਿਸ਼ਵ ਵਿੱਚ ਸਥਿਤ ਭਾਰਤੀ ਕੌਂਸਲਖ਼ਾਨਿਆਂ ਦੀ ਸਹਾਇਤਾ ਨਾਲ ਸਮਾਗਮ ਕਰਵਾਏ ਜਾਣਗੇ। ਕੌਮੀ ਅਮਲ ਕਮੇਟੀ (ਐੱਨਆਈਸੀ) ਦੀ ਬੈਠਕ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਆਗੂ ਸ਼ਾਮਲ ਸਨ।

RELATED ARTICLES
POPULAR POSTS