Breaking News
Home / ਦੁਨੀਆ / ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

ਲਾਹੌਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪਾਕਿਸਤਾਨ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (67) ਨੂੰ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰੀਫ਼ ਪਰਿਵਾਰ ਨੂੰ ਇਹ ਨਵਾਂ ਝਟਕਾ ਹੈ ਕਿਉਂਕਿ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਅਤੇ ਜਵਾਈ ਪਹਿਲਾਂ ਹੀ ਜੇਲ੍ਹ ਅੰਦਰ ਬੰਦ ਹਨ। ਕੌਮੀ ਜਵਾਬਦੇਹੀ ਬਿਊਰੋ ਦੇ ਤਰਜਮਾਨ ਨਵਾਜ਼ਿਸ਼ ਅਲੀ ਅਸੀਮ ਨੇ ਦੱਸਿਆ ਕਿ ਸ਼ਾਹਬਾਜ਼ ਸ਼ਰੀਫ਼ ਬਿਉਰੋ ਦੀ ਲਾਹੌਰ ਵਿਚ ਜਾਂਚ ਟੀਮ ਮੂਹਰੇ ਪੇਸ਼ ਹੋਇਆ ਸੀ। ਆਸ਼ਿਆਨਾ ਹਾਊਸਿੰਗ ਸਕੀਮ ਅਤੇ ਪੰਜਾਬ ਸਾਫ਼ ਪਾਣੀ ਕੰਪਨੀ ਵਿਚ ਉਸ ਨੇ ਨਿਯਮਾਂ ਦੀ ਉਲੰਘਣਾ ਕਰਦਿਆਂ ਆਪਣੀਆਂ ਚਹੇਤੀਆਂ ਕੰਪਨੀਆਂ ਨੂੰ ਠੇਕੇ ਦਿੱਤੇ। ਉਹ ਜਾਂਚਕਾਰਾਂ ਨੂੰ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਦੇਣ ਵਿਚ ਨਾਕਾਮ ਰਿਹਾ ਜਿਸ ਮਗਰੋਂ ਸ਼ਾਹਬਾਜ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ‘ਤੇ ਆਸ਼ਿਆਨਾ ਹਾਊਸਿੰਗ ਪ੍ਰਾਜੈਕਟ ਵਿਚ 14 ਅਰਬ ਰੁਪਏ ਅਤੇ ਪੰਜਾਬ ਸਾਫ਼ ਪਾਣੀ ਕੰਪਨੀ ਵਿਚ ਚਾਰ ਅਰਬ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ ਹੈ।ਸ਼ਾਹਬਾਜ਼ ਨੂੰ 10 ਦਿਨ ਦੇ ਰਿਮਾਂਡ ‘ਤੇ ਭੇਜਿਆ : ਲਾਹੌਰ : ਪਾਕਿਸਤਾਨ ਵਿਚ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ 1400 ਕਰੋੜ ਰੁਪਏ ਦੇ ਹਾਊਸਿੰਗ ਘੁਟਾਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਰੋਧੀ ਧਿਰ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ 10 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

Check Also

ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ

ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …