Breaking News
Home / ਭਾਰਤ / ਜੈਸ਼-ਏ-ਮੁਹੰਮਦ ਦੇ 12 ਸ਼ੱਕੀ ਅੱਤਵਾਦੀ ਕਾਬੂ

ਜੈਸ਼-ਏ-ਮੁਹੰਮਦ ਦੇ 12 ਸ਼ੱਕੀ ਅੱਤਵਾਦੀ ਕਾਬੂ

3ਦਿੱਲੀ ਪੁਲਿਸ ਨੇ 8 ਸ਼ੱਕੀ ਵਿਅਕਤੀ ਦਿੱਲੀ ਤੋਂ ਅਤੇ 4 ਯੂਪੀ ਤੋਂ ਕੀਤੇ ਗ੍ਰਿਫਤਾਰ
ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਇਹ ਕਾਰਵਾਈ ਹੋਈ : ਕਿਰਨ ਰਿਜੀਜੂ ਕੇਂਦਰੀ ਗ੍ਰਹਿ ਰਾਜ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿਚ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ 12 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੈਸ਼ ਏ ਮੁਹੰਮਦ ਨਾਲ ਜੁੜੇ ਹੋਣ ਦਾ ਦਾਅਵਾ ਕਰਦਿਆਂ ਇਹਨਾਂ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ ਦੌਰਾਨ ਕਾਬੂ ਕੀਤਾ ਹੈ।
ਦਿੱਲੀ ਪੁਲਿਸ ਰਾਜਧਾਨੀ ਦੇ ਨਾਲ ਲੱਗਦੇ ਯੂਪੀ ਦੇ ਇਲਾਕਿਆਂ ਵਿਚ ਵੀ ਛਾਪੇਮਾਰੀ ਕਰ ਰਹੀ ਹੈ। ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਿਰਾਸਤ ਵਿਚ ਲਏ ਗਏ 12 ਵਿਅਕਤੀਆਂ ਵਿਚੋਂ 8 ਨੂੰ ਦਿੱਲੀ ਦੇ ਗੋਕੁਲਪੁਰੀ ਤੋਂ ਫੜਿਆ ਗਿਆ ਹੈ। ਬਾਕੀ 4 ਸ਼ੱਕੀਆਂ ਨੂੰ ਯੂਪੀ ਦੇ ਦੇਵਬੰਦ ਤੋਂ ਕਾਬੂ ਕੀਤਾ ਗਿਆ ਹੈ। ਕੇਂਦਰ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰੀ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਇਹ ਕਾਰਵਾਈ ਹੋਈ ਹੈ। ਉਨ੍ਹਾਂ ਦਿੱਲੀ ਪੁਲਿਸ ਦੀ ਵੀ ਤਾਰੀਫ ਕੀਤੀ ਹੈ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …