ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੋਸ਼ਲ ਮੀਡੀਆ ਉੱਤੇ ਸਿੱਖ ਗੁਰੂਆਂ ਅਤੇ ਸਿੱਖਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਉੱਤੇ ਢੁੱਕਵੀਂ ਕਾਰਵਾਈ ਕੀਤੀ ਜਾਵੇ। ਵਕੀਲ ਅਭਿਲਕਸ਼ ਗਰੋਵਰ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਦੋਸ਼ੀਆਂ ਦੀ ਜਿੰਨੀ ਜਲਦੀ ਸੰਭਵ ਹੋ ਸਕੇ, ਭਾਲ ਕੀਤੀ ਜਾਵੇ। ਅਦਾਲਤ ਵਿੱਚ ਦੱਸਿਆ ਗਿਆ ਕਿ ਫੇਸਬੁੱਕ, ਇੰਸਟਾਗ੍ਰਾਮ ਅਤੇ ਵੱਟਸਐਪ ਆਦਿ ਉੱਤੇ ਛੇੜਛਾੜ ਕਰਕੇ ਪਾਈਆਂ ਤਸਵੀਰਾਂ ਨਾਲ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …