ਤਿੰਨ ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਫਿਲੌਰ/ਬਿਊਰੋ ਨਿਊਜ਼
ਜਲੰਧਰ-ਲੁਧਿਆਣਾ ਕੌਮੀ ਸ਼ਾਹ ਮਾਰਗ ‘ਤੇ ਫਿਲੌਰ ਨੇੜੇ ਅੱਜ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਜਾ ਵੱਜੀ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਹ ਮੰਦਭਾਗੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।