ਸਬੰਧਤ ਵਿਭਾਗਾਂ ਨੂੰ ਨਿਗਰਾਨੀ ਰੱਖਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਵਾਸਤੇ ਤਿੰਨ ਮੋਬਾਇਲ ਐਪ ਜਾਰੀ ਕੀਤੇ ਹਨ। ਇਹ ਐਪ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਦਾ ਪਤਾ ਲਗਾਉਣਗੇ ਤੇ ਨਾਲ ਹੀ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਵੀ ਕਰਵਾਉਣਗੇ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਸਾਰੇ ਪੱਧਰਾਂ ‘ਤੇ ਅਜਿਹੀ ਸਥਿਤੀ ‘ਤੇ ਸਖਤ ਨਿਗਰਾਨੀ ਰੱਖਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪਰਾਲੀ ਸਾੜਨ ਵਿਰੁੱਧ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਦੀ ਵੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਇਸ ਸੱਮਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਚ ਤੇਜ਼ੀ ਲਿਆਉਣ ਵਾਸਤੇ ਖੇਤੀਬਾੜੀ ਵਿਭਾਗ ਨੂੰ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਤਿੰਨ ਮੋਬਾਈਲ ਐਪ ਜਾਰੀ
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …