Breaking News
Home / ਪੰਜਾਬ / ਸਿੱਖਿਆ ਮੰਤਰੀ ਓ ਪੀ ਸੋਨੀ ਖਿਲਾਫ ਸਟੇਟ ਐਵਾਰਡੀ ਅਧਿਆਪਕਾਂ ਨੇ ਚੁੱਕਿਆ ਝੰਡਾ

ਸਿੱਖਿਆ ਮੰਤਰੀ ਓ ਪੀ ਸੋਨੀ ਖਿਲਾਫ ਸਟੇਟ ਐਵਾਰਡੀ ਅਧਿਆਪਕਾਂ ਨੇ ਚੁੱਕਿਆ ਝੰਡਾ

ਐਵਾਰਡ ਅਤੇ ਪ੍ਰਸੰਸਾ ਪੱਤਰ ਕਰਨ ਲੱਗੇ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਸਖਤੀ ਕਰਕੇ ਅਧਿਆਪਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਹੁਣ ਚੰਗੀ ਕਾਰਗੁਜ਼ਾਰੀ ਕਰਕੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਧਿਆਪਕਾਂ ਵੱਲੋਂ ਲਗਾਤਾਰ ਸਟੇਟ ਐਵਾਰਡ ਤੇ ਹੋਰ ਸਨਮਾਨ ਮੋੜੇ ਜਾ ਰਹੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸਟੇਟ ਐਵਾਰਡੀ ਅਧਿਆਪਕ ਪਰਮਜੀਤ ਸਿੰਘ ਨੇ ਸਟੇਟ ਐਵਾਰਡ ਵਾਪਸ ਕੀਤਾ ਸੀ। ਉਸ ਤੋਂ ਬਾਅਦ ਅਧਿਆਪਕ ਸੁਖਦੇਵ ਮਿੱਤਲ ਨੇ ਵੀ ਸਟੇਟ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧਿਆਪਕ ਰਾਕੇਸ਼ ਕੰਬੋਜ ਨੇ ਵੀ ਸਰਕਾਰ ਵੱਲੋਂ ਸਾਲ 2015 ਵਿੱਚ ਦਿੱਤਾ ਪ੍ਰਸੰਸਾ ਪੱਤਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਸਟੇਟ ਐਵਾਰਡੀ ਅਧਿਆਪਕਾਂ ਦਾ ਕਹਿਣਾ ਹੈ ਕਿ ਜਿਸ ਸਰਕਾਰ ਵਿੱਚ ਅਧਿਆਪਕਾਂ ਨਾਲ ਅਜਿਹਾ ਸਲੂਕ ਹੋ ਰਿਹਾ ਹੋਵੇ, ਉਸ ਸਰਕਾਰ ਦਾ ਐਵਾਰਡ ਰੱਖਣ ਦੀ ਕੋਈ ਤੁਕ ਨਹੀਂ ਬਣਦੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਰਕਾਰ ਨੇ ਰਮਸਾ ਤੇ ਐਸਐਸਏ ਅਧਿਆਪਕਾਂ ਦੀ ਤਨਖ਼ਾਹ 42 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀ ਹੈ। ਇਸ ਲਈ ਹਜ਼ਾਰਾਂ ਅਧਿਆਪਕਾਂ ਵਿਚ ਰੋਸ ਦੀ ਲਹਿਰ ਹੈ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …