ਕਿਹਾ – ਅਮਰਿੰਦਰ ਦਾ ਇਰਾਦਾ ਵੀ ਸਾਫ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੇ ਮੁਲਜ਼ਮ ਬਾਦਲਾਂ ਨੂੰ ਆਪਣਾ ਗੁਨਾਹ ਕਬੂਲ ਕਰ ਲੈਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਭਾਵੇਂ ਪ੍ਰਕਾਸ਼ ਸਿੰਘ ਬਾਦਲ ਇਹ ਕਹਿ ਰਹੇ ਹਨ ਕਿ ਉਨ੍ਹਾਂ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੇ ਆਦੇਸ਼ ਨਹੀਂ ਸਨ ਦਿੱਤੇ ਪਰ ਉਨ੍ਹਾਂ ਡੇਢ ਸਾਲ ਦੇ ਆਪਣੇ ਰਾਜ ਦੌਰਾਨ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ‘ਤੇ ਕੋਈ ਕਾਰਵਾਈ ਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੋ ਨੌਜਵਾਨਾਂ ਨੂੰ ਜਿਨ੍ਹਾਂ ਅਫ਼ਸਰਾਂ ਨੇ ਸ਼ਹੀਦ ਕੀਤਾ ਸੀ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਕੇਸ ਚਲਾਉਣਾ ਚਾਹੀਦਾ ਸੀ। ਪਰ ਕੈਪਟਨ ਸਰਕਾਰ ਵੀ ਇਸ ਮਾਮਲੇ ਵਿਚ ਢਿੱਲ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਇਲਾਵਾ ਵੀ ਆਪਣੇ ਤੌਰ ‘ਤੇ ਕਾਰਵਾਈ ਕਰ ਸਕਦੀ ਹੈ।ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਰਾਦਾ ਸਾਫ਼ ਨਹੀਂ ਹੈ ਅਤੇ ਉਹ ਖ਼ੁਦ ਬਾਦਲਾਂ ਨੂੰ ਬਚਾਉਣ ਚਾਹੁੰਦੇ ਹਨ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …