ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਹੋਣਾ ਅਸਤੀਫੇ ਦਾ ਕਾਰਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਬੇਅਦਬੀ ਮਾਮਲਿਆਂ ਤੋਂ ਦੁਖੀ ਹੋ ਕੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਈ ਮੇਲ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ। ਫੂਲਕਾ ਨੇ ਅਸਤੀਫਾ ਦੇਣ ਪਿੱਛੇ ਮੁੱਖ ਕਾਰਨ ઠਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ‘ਚ ਮਾਰੇ ਗਏ ਦੋ ਨੌਜਵਾਨਾਂ ਦੇ ਮਾਮਲੇ ‘ਚ ਸਰਕਾਰ ਵਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਵਿਚ ਢਿੱਲ ਵਰਤਣਾ ਦੱਸਿਆ ਹੈ। ਫੂਲਕਾ ਨੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇਤਾ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਲਈ ਉਨ੍ਹਾਂ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਆਪਣੇ ਜ਼ਿਆਦਾ ਰੁਝੇਵੇਂ ਨੂੰ ਕਾਰਨ ਦੱਸਿਆ ਸੀ । ਉਨ੍ਹਾਂ ਦੱਸਿਆ ਕਿ ਬੇਸ਼ੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿੱਤਾ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …