ਮਾਣਹਾਨੀ ਦਾ ਮੁਕੱਦਮਾ ਕਰਵਾਇਆ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਮੀ ਟੂ ਮੁਹਿੰਮ ਤਹਿਤ ਯੌਨ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੇਂਦਰੀ ਮੰਤਰੀ ਐੱਮ.ਜੇ.ਅਕਬਰ ਨੇ ਆਪਣੀ ਸਫਾਈ ਦੇਣ ਦੇ ਬਾਅਦ ਕਾਨੂੰਨੀ ਰਸਤਾ ਅਪਣਾਇਆ ਹੈ। ਉਨ੍ਹਾਂ ਨੇ ਦੋਸ਼ ਲਗਾਉਣ ਵਾਲੀ ਇਕ ਪੱਤਰਕਾਰ ਪ੍ਰਿਯਾ ਰਮਾਨੀ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਅਕਬਰ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਆਪਣੇ ਵਕੀਲਾਂ ਦੇ ਮਾਧਿਅਮ ਰਾਹੀਂ ਇਹ ਕੇਸ ਕੀਤਾ। ਐੱਮ.ਜੇ.ਅਕਬਰ ‘ਤੇ ਕਰੀਬ ਇਕ ਦਰਜਨ ਮਹਿਲਾ ਪੱਤਰਕਾਰਾਂ ਨੇ ਯੌਨ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਅਕਬਰ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਅਸਤੀਫੇ ਦੀ ਮੰਗ ਨੂੰ ਖਾਰਜ ਕਰਦੇ ਹੋਏ ਵਿਦੇਸ਼ ਰਾਜ ਮੰਤਰੀ ਐੱਮ.ਜੇ.ਅਕਬਰ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਝੂਠੇ ਅਤੇ ਗਲਤ ਦੋਸ਼ ਲਗਾਏ ਗਏ ਹਨ। ਮੀ ਟੂ ਕੰਪੇਨ ਤਹਿਤ ਹੁਣ ਹੋਰ ਵੀ ਕਈ ਹਸਤੀਆਂ ਦੇ ਨਾਮ ਸਾਹਮਣੇ ਆ ਰਹੇ ਹਨ। ਔਰਤਾਂ ਅਤੇ ਬੱਚਿਆਂ ਦੇ ਵਿਕਾਸ ਬਾਰੇ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ‘ਮੀ-ਟੂ’ ਮੁਹਿੰਮ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ 4 ਸੇਵਾ ਮੁਕਤ ਜੱਜਾਂ ਦੀ ਇਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜੋ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੀ ਪੜਤਾਲ ਕਰੇਗੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …