ਕਿਹਾ, ਸੁਰੱਖਿਆ ਦੇ ਡਰੋਂ ਕਿਤੇ ਅਕਾਲੀਆਂ ਨੂੰ ਨਜ਼ਰਬੰਦ ਹੀ ਨਾ ਕਰਨਾ ਪਵੇ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਜੋ ਅਕਾਲੀ ਆਗੂਆਂ ਦੇ ਹਾਲਾਤ ਹਨ, ਉਸ ਤੋਂ ਸਾਫ ਹੈ ਕਿ ਇਨ੍ਹਾਂ ਦੀ ਸੁਰੱਖਿਆ ਲਈ ਬੁਲੇਟ ਪਰੂਫ ਗੱਡੀਆਂ ਦੀ ਲੋੜ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਅਕਾਲੀਆਂ ਨੂੰ ਆਮ ਜਨਤਾ ਕੋਲੋਂ ਬਚਾਉਣ ਲਈ ਕਿਤੇ ਨਜ਼ਰਬੰਦ ਹੀ ਕਰਨਾ ਪਵੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਆਪਣੇ ਕੀਤੇ ਦਾ ਫਲ ਹੀ ਪਾ ਰਹੇ ਹਨ। ਸੁਨੀਲ ਜਾਖੜ ਤੇ ਤ੍ਰਿਪਤ ਰਾਜਿੰਦਰ ਬਾਜਵਾ ਅੱਜ ਬਟਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …