ਸੁਖਬੀਰ ਬਾਦਲ, ਮਜੀਠੀਆ ਅਤੇ ਬੱਬੇਹਾਲੀ ਨੂੰ ਦੇਖ ਕੇ ਸੰਗਤਾਂ ਨੂੰ ਆਇਆ ਗੁੱਸਾ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਵਿਚ ਪੈਂਦੇ ਪਿੰਡ ਨਿੱਕੇ ਘੁੰਮਣਾਂ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪੰਡਾਲ ਵਿਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਸ਼ਮੂਲੀਅਤ ਕੀਤੀ। ਉਕਤ ਆਗੂਆਂ ਦੇ ਪੁੱਜਣ ‘ਤੇ ਸਮਾਗਮ ਦੌਰਾਨ ਬੈਠੀ ਸੰਗਤ ਵਿਚੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਕਾਂਡ ਦੇ ਰੋਸ ਵਜੋਂ ਅਕਾਲੀ ਦਲ ਬਾਦਲ ਵਿਰੁੱਧ ਸਖ਼ਤ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੰਡਾਲ ਵਿਚ ਬੋਲਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੁੱਧ ਸਿੰਘ ਨੇ ਸਟੇਜ ਤੋਂ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਵਿਰੋਧੀ ਪਾਰਟੀ ਹੈ ਅਤੇ ਕਾਂਗਰਸ ਨੇ ਹੀ ਸ਼੍ਰੀ ਦਰਬਾਰ ਸਾਹਿਬ ਵਿਖੇ ਟੈਂਕਾਂ ਨਾਲ ਹਮਲਾ ਕਰਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ। ਜ਼ਿਕਰਯੋਗ ਹੈ ਕਿ ਜਦ ਬਾਬਾ ਬੁੱਧ ਸਿੰਘ ਸਟੇਜ ਤੋਂ ਬੋਲ ਰਹੇ ਸਨ ਤਾਂ ਪੰਡਾਲ ਇੱਕਦਮ ਖਾਲੀ ਹੋ ਗਿਆ ਅਤੇ ਪੰਡਾਲ ਵਿਚ ਬਣੀ ਤਣਾਅ ਪੂਰਨ ਸਥਿਤੀ ਨੂੰ ਵੇਖਦੇ ਹੋਏ ਸੁਖਬੀਰ ਬਾਦਲ, ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ ਆਦਿ ਆਗੂਆਂ ਨੇ ਸਟੇਜ ਤੋਂ ਸੰਬੋਧਨ ਕਰਨ ਤੋਂ ਗੁਰੇਜ਼ ਕੀਤਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …