17.1 C
Toronto
Tuesday, October 13, 2026
spot_img
Homeਪੰਜਾਬਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਗਏ ਪ੍ਰਕਾਸ਼ ਸਿੰਘ ਬਾਦਲ

ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਗਏ ਪ੍ਰਕਾਸ਼ ਸਿੰਘ ਬਾਦਲ

ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਗਏ ਪ੍ਰਕਾਸ਼ ਸਿੰਘ ਬਾਦਲਢੀਂਡਸਾ ਆਪਣੇ ਫੈਸਲੇ ‘ਤੇ ਅਟੱਲ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਕਾਸ਼ ਸਿੰਘ ਬਾਦਲ ਨੇ ਰੁੱਸੇ ਅਕਾਲੀ ਨੇਤਾਵਾਂ ਨੂੰ ਮਨਾਉਣ ਦੇ ਯਤਨ ਆਰੰਭਦਿਆਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ। ਬਾਦਲ ਆਪਣੇ ਪੁਰਾਣੇ ਸਾਥੀ ਤੇ ਟਕਸਾਲੀ ਨੇਤਾ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਗਏ ਅਤੇ ਦੋਹਾਂ ਆਗੂਆਂ ਦਰਮਿਆਨ ਕੋਈ ਅੱਧਾ ਘੰਟਾ ਮੁਲਾਕਾਤ ਹੋਈ। ਇਸ ਤੋਂ ਬਾਅਦ ਢੀਂਡਸਾ ਨੇ ਕਿਹਾ ਕਿ ਬਾਦਲ ਨਾਲ ਬਹੁਤ ਲੰਮੀ ਸਾਂਝ ਹੈ ਅਤੇ ਇਹ ਸਾਧਾਰਨ ਮਿਲਣੀ ਸੀ। ਜਾਣਕਾਰੀ ਮੁਤਾਬਕ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਗਿਲੇ-ਸ਼ਿਕਵੇ ਭੁਲਾ ਕੇ ਅਕਾਲੀ ਦਲ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਅਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਪਰ ਢੀਂਡਸਾ ਨੇ ਸਰਗਰਮ ਸਿਆਸਤ ਵਿੱਚ ਵਾਪਸੀ ਤੋਂ ਇਨਕਾਰ ਕਰਦਿਆਂ ਸਿਹਤ ਠੀਕ ਨਾ ਰਹਿਣ ਦੀ ਗੱਲ ਆਖੀ। ਢੀਂਡਸਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹੁਣ ਲੋਕ ਸਭਾ ਦੀ ਚੋਣ ਨਹੀਂ ਲੜੇਗਾ।

RELATED ARTICLES
POPULAR POSTS