6.4 C
Toronto
Saturday, November 8, 2025
spot_img
Homeਭਾਰਤਬਾਦਲ ਤੇ ਮੋਦੀ ਨੂੰ ਮਾਰਨ ਦੀਆਂ ਸਾਜਿਸ਼ਾਂ ਬੇਨਕਾਬ

ਬਾਦਲ ਤੇ ਮੋਦੀ ਨੂੰ ਮਾਰਨ ਦੀਆਂ ਸਾਜਿਸ਼ਾਂ ਬੇਨਕਾਬ

ਪ੍ਰਕਾਸ਼ ਸਿੰਘ ਬਾਦਲ ‘ਤੇ ਹਮਲਾ ਕਰਨ ਦੀ ਵਿਊਂਤ ਘੜਨ ਵਾਲੇ ਯੂਪੀ ਤੋਂ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰੇ ਸਬੰਧੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਧਮਕੀ ਲਿਖੀ ਹੋਈ ਈਮੇਲ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਲਾਈਨ ਦੀ ਈਮੇਲ ਵਿੱਚ ਨਾ ਸਿਰਫ਼ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਗੱਲ ਲਿਖੀ ਹੋਈ ਹੈ, ਬਲਕਿ ਇਸਦਾ ਸਮਾਂ ਤੈਅ ਕਰਦਿਆਂ 2019 ਦੇ ਕਿਸੇ ਮਹੀਨੇ ਦਾ ਵੀ ਜ਼ਿਕਰ ਕੀਤਾ ਗਿਆ ਹੈ। ਈਮੇਲ ਦੇਸ਼ ਦੇ ਪੂਰਬ-ਉੱਤਰ ਸੂਬੇ ਅਸਾਮ ‘ਚੋਂ ਭੇਜੀ ਗਈ ਹੈ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਵੀ ਨਰਿੰਦਰ ਮੋਦੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹੇ ਹਨ। ਧਮਕੀ ਭਰੀ ਈਮੇਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਧਰ ਦੂਜੇ ਪਾਸੇ ਪੁਲਿਸ ਦੇ ਹਥਿਆਰ ਲੁੱਟ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕਰਨ ਦੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਸਾਜਿਸ਼ ਦਾ ਖੁਲਾਸਾ ਕਰਦਿਆਂ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਨ੍ਹਾਂ ਦਾ ਇੱਕ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ।

RELATED ARTICLES
POPULAR POSTS