ਕੈਪਟਨ ਨੇ ਕਿਹਾ – ਬੇਅਦਬੀ ਮਾਮਲਿਆਂ ਬਾਰੇ ਸਖਤ ਕਾਰਵਾਈ ਕਰਨ ਦਾ ਸਮਾਂ ਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ਵਿਚ ਸਪੈਸ਼ਲ ਅਫਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਦੇ ਆਉਂਦਿਆਂ ਹੀ ਉਹ ਬੇਅਦਬੀ ਮਾਮਲਿਆਂ ਬਾਰੇ ਸਖਤ ਕਾਰਵਾਈ ਕਰਨਗੇ ਅਤੇ ਹੁਣ ਉਹ ਸਮਾਂ ਹੁਣ ਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਵਿਚ ਉਹ ਗਰਮ ਖਿਆਲੀਆਂ ਨੂੰ ਸਮਰਥਨ ਨਹੀਂ ਕਰਨਗੇ। ਪੰਜਾਬ ਵਿਚ ਪਰਾਲੀ ਸਾੜਨ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ ‘ਤੇ ਬੱਝੇ ਹੋਏ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …