Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਪ੍ਰਤੀ ਦਿਖਾਈ ਸਖਤੀ

ਕੈਪਟਨ ਅਮਰਿੰਦਰ ਨੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਪ੍ਰਤੀ ਦਿਖਾਈ ਸਖਤੀ

ਕਿਹਾ – ਸਰਕਾਰ ਵਲੋਂ ਲਿਆ ਗਿਆ ਫੈਸਲਾ ਅੰਤਿਮ
ਪਟਿਆਲਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਤਨਖਾਹਾਂ ਵਿਚ ਕਟੌਤੀ ਕਰਨ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਨੂੰ ਕਰਾਰਾ ਝਟਕਾ ਦਿੱਤਾ ਹੈ। ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ ਲਿਆ ਗਿਆ ਫੈਸਲਾ ਅੰਤਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਮਰਨ ਵਰਤ ‘ਤੇ ਬੈਠੇ ਤੇ ਹੋਰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਦਾ ਮਾਮਲਾ ਦਸੰਬਰ ਵਿਚ ਹੋਣ ਵਾਲੇ ਸਰਦ ਰੁੱਤ ਇਜਲਾਸ ਦੌਰਾਨ ਵਿਚਾਰਿਆ ਜਾਏਗਾ।
ਉਧਰ ਦੂਜੇ ਪਾਸੇ ਅਧਿਆਪਕ ਆਗੂਆਂ ਦਾ ਕਹਿਣਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਤੇ ਕਿਹਾ ਕਿ ਉਹ ਜਾਣ ਬੁੱਝ ਕੇ ਟਾਲ ਮਟੋਲ ਕਰ ਰਹੇ ਹਨ। ਅਧਿਆਪਕ ਆਗੂਆਂ ਨੇ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਵੀ ਦਿੱਤੀ।

Check Also

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ …