ਐਨ ਜੀ ਟੀ ਨੇ ਕੀਤਾ 50 ਕਰੋੜ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦਿੱਲੀ ਵਿਚ ਪ੍ਰਦੂਸ਼ਣ ਨੂੰ ਰੋਕਣ ਵਿਚ ਨਕਾਮ ਰਹਿਣ ‘ਤੇ ਦਿੱਲੀ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਜ਼ਿਕਰਯੋਗ ਹੈ ਕਿ ਐੱਨ. ਜੀ. ਟੀ. ਨੇ ਰਿਹਾਇਸ਼ੀ ਇਲਾਕਿਆਂ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਕੰਪਨੀਆਂ ਪ੍ਰਤੀ ਨਾਰਾਜ਼ਗੀ ਜਤਾਉਂਦੇ ਹੋਏ ਦਿੱਲੀ ਸਰਕਾਰ ਨੂੰ ਇਨ੍ਹਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਸਰਕਾਰ ਅਜਿਹਾ ਨਹੀਂ ਕਰ ਸਕੀ। ਐੱਨ. ਜੀ. ਟੀ. ਨੇ ਕਿਹਾ ਕਿ ਸਾਡੇ ਵਾਰ-ਵਾਰ ਕੀਤੇ ਗਏ ਹੁਕਮਾਂ ਦਾ ਪਾਲਣ ਦਿੱਲੀ ਸਰਕਾਰ ਨੇ ਹੁਣ ਤੱਕ ਨਹੀਂ ਕੀਤਾ।ઠਧਿਆਨ ਰਹੇ ਕਿ ਦਿੱਲੀ ਵਿਚ ਸਟੀਲ ਪਿਕਿੰਗ ਦਾ ਕੰਮ ਕਰ ਰਹੀ ਇੰਡਸਟਰੀ ਕਾਰਨ ਹਵਾ ਪ੍ਰਦੂਸ਼ਣ ਅਤੇ ਜਲ ਪ੍ਰਦੂਸ਼ਣ ਕਾਫੀ ਵਧ ਗਿਆ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …