19.4 C
Toronto
Monday, October 12, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੂੰ ਮਿਲਿਆ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੂੰ ਮਿਲਿਆ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੂੰ ਮਿਲਿਆਸੁਖਬੀਰ ਬਾਦਲ ਨੇ ਕਿਹਾ – ਪੂਰਾ ਬਾਦਲ ਪਰਿਵਾਰ ਪੰਜਾਬ ਲਈ ਜਾਨ ਕੁਰਬਾਨ ਕਰਨ ਲਈ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹੈ।
ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਰਚੀ ਗਈ ਯੋਜਨਾ ਬਾਰੇ ਬੋਲਦਿਆਂ ਕਿਹਾ ਕਿ ਗਰਮ ਖਿਆਲੀਆਂ ਨੂੰ ਪਤਾ ਹੈ ਕਿ ਸਿਰਫ ਪ੍ਰਕਾਸ਼ ਸਿੰਘ ਬਾਦਲ ਹੀ ਹਨ, ਜੋ ਪੰਜਾਬ ਵਿਚ ਅਮਨ-ਸ਼ਾਂਤੀ ਲਈ ਹਰ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦਾ ਇਰਾਦਾ ਹੈ ਕਿ ਜੇਕਰ ਇਨ੍ਹਾਂ ਨੂੰ ਖਤਮ ਕੀਤਾ ਜਾਵੇ ਤਾਂ ਪੰਜਾਬ ਦੀ ਅਮਨ-ਸ਼ਾਂਤੀ ਆਸਾਨੀ ਨਾਲ ਭੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦਾ ਵੀ ਕਹਿਣਾ ਹੈ ਕਿ ਜੇਕਰ ਪੰਜਾਬ ਲਈ ਉਨ੍ਹਾਂ ਦੀ ਜਾਨ ਵੀ ਚਲੀ ਜਾਵੇ ਤਾਂ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ।

RELATED ARTICLES
POPULAR POSTS