ਬੁੱਢੇ ਨਾਲੇ ਦੀ ਸਫਾਈ ਲਈ ਬਣੇਗੀ ਟਾਸਕ ਫੋਰਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਈ ਜਾਵੇਗੀ। ਮੁੱਖ ਮੰਤਰੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਾਲੀ ਵਿਖੇ ਹਾਈ ਟੈੱਕ ਵਿਜੀਲੈਂਸ ਭਵਨ ਦੇ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸੂਬੇ ਵਿਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਦਾ ਹੁਕਮ ਵੀ ਜਾਰੀ ਕੀਤਾ ਹੈ। ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ਉਦੈ ਸਿੰਘ ਨਾਮਧਾਰੀ ਨੂੰ ਬਣਾਇਆ ਗਿਆ ਹੈ, ਜੋ ਇਸ ਸੰਬੰਧੀ ਰਿਪੋਰਟ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁੱਖ ਮੰਤਰੀ ਨੂੰ ਸੌਂਪਣਗੇ। ਉਦੈ ਸਿੰਘ ਨੇ ਸਰਪ੍ਰਸਤ ਵਜੋਂ ਟਾਸਕ ਫੋਰਸ ਦੀ ਅਗਵਾਈ ਕਰਨ ਦੀ ਅਪੀਲ ਨੂੰ ਵੀ ਸਵੀਕਾਰ ਕਰ ਲਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …