ਹਿਰਾਸਤ ‘ਚ ਲਏ ਗਏ 30 ਪ੍ਰਦਰਸ਼ਨਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲਾ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ ਵਿਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ ਰਹਿਣਗੇ। ਮੰਦਰ ਦੇ ਕਪਾਟ ਖੁੱਲ੍ਹਣ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀ ਹਿੰਸਾ ‘ਤੇ ਉਤਰ ਆਏ। ਪ੍ਰਦਰਸ਼ਨਕਾਰੀਆਂ ਨੇ ਮੀਡੀਆ ਦੇ ਵਾਹਨਾਂ ਨੂੰ ਵੀ ਨਿਸ਼ਾਨਾ ਬਣਾਇਆ। ਉਥੇ ਪੁਲਿਸ ਨੇ ਕਾਰਵਾਈ ਕਰਦੇ ਹੋਏ 30 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਹਰ ਉਮਰ ਦੀਆਂ ਮਹਿਲਾਵਾਂ ਨੂੰ ਮੰਦਰ ‘ਚ ਦਾਖਲੇ ਲਈ ਮਾਨਤਾ ਦਿੱਤੀ ਗਈ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਮਹਿਲਾਵਾਂ ਨੂੰ ਮੰਦਰ ਵਿਚ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਦਾਲਤ ਦੇ ਫੈਸਲੇ ਦੇ ਚੱਲਦਿਆਂ ਹਰ ਉਮਰ ਦੀਆਂ ਮਹਿਲਾਵਾਂ ਮੰਦਰ ‘ਚ ਮੱਥਾ ਟੇਕਣ ਲਈ ਇਕੱਠੀਆਂ ਹੋਈਆਂ ਹਨ ਅਤੇ ਦੂਜੇ ਪਾਸੇ ਮਹਿਲਾਵਾਂ ਦਾ ਵਿਰੋਧ ਕਰਨ ਵਾਲੇ ਵਿਅਕਤੀ ਵੀ ਡੇਰਾ ਜਮਾਈ ਬੈਠੇ ਹਨ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …