ਇਕ ਪੁਲਿਸ ਕਰਮੀ ਵੀ ਹੋਇਆ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਸ੍ਰੀਨਗਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਹਾਲਾਂਕਿ ਇਸ ਦੌਰਾਨ ਅੱਤਵਾਦੀਆਂ ਦੀ ਗੋਲੀ ਨਾਲ ਜੰਮੂ ਕਸ਼ਮੀਰ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਸ੍ਰੀਨਗਰ ਦੇ ਐਸਐਸਪੀ ਇਮਤਿਆਜ਼ ਇਸਮਾਈਲ ਨੇ ਦੱਸਿਆ ਕਿ ਕਾਰਵਾਈ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ ਅਤੇ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਲੰਘੀ ਦੇਰ ਰਾਤ ਸੁਰੱਖਿਆ ਬਲਾਂ ਨੂੰ ਫਤੇਹ ਕਦਲ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਿਸ ਨੇ ਮਿਲ ਕੇ ਅਭਿਆਨ ਚਲਾਇਆ ਸੀ। ਇਸ ਮੁਕਾਬਲੇ ਦੌਰਾਨ ਅੱਤਵਾਦੀਆਂ ਲਈ ਟਿਕਾਣਾ ਬਣਿਆ ਮਕਾਨ ਵੀ ਤਬਾਹ ਹੋ ਗਿਆ।